ਫ਼ਤਿਹਗੜ੍ਹ ਸਾਹਿਬ ਵਿਖੇ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ, 1 ਬੱਚਾ ਵੀ ਸ਼ਾਮਲ - amloh
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਵਿੱਚ ਸ਼ੁੱਕਰਵਾਰ ਨੂੰ ਚਾਰ ਹੋਰ ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਬਾਰੇ ਅਮਲੋਹ ਦੇ ਐੱਸਡੀਐੱਮ ਆਨੰਦ ਸਾਗਰ ਸ਼ਰਮਾ ਨੇ ਦੱਸਿਆ ਕਿ ਇਹ ਚਾਰੋਂ ਮਰੀਜ਼ ਪਹਿਲਾਂ ਤੋਂ ਹੀ ਕੋਰੋਨਾ ਮਰੀਜ਼ਾਂ ਦੇ ਸੰਪਰਕ ਵਿੱਚ ਸਨ। ਇੰਨ੍ਹਾਂ ਚਾਰ ਮਰੀਜ਼ਾਂ ਵਿੱਚੋਂ ਇੱਕ 8 ਸਾਲ ਦਾ ਬੱਚਾ ਹੈ, ਜੋ ਕਿ ਗਿਆਨ ਸਾਗਰ ਹਸਪਤਾਲ ਵਿਖੇ ਇਲਾਜ਼ ਅਧੀਨ ਹਨ।