ਮਾਨਸਾ ਦੀਆਂ ਮੰਡੀਆਂ ਵਿਚ 4 ਲੱਖ 2 ਹਜ਼ਾਰ ਮੀਟਰਿਕ ਟਨ ਕਣਕ ਦੀ ਹੋਈ ਆਮਦ - ਏਜੰਸੀਆਂ
ਮਾਨਸਾ: ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਲਗਾਤਾਰ ਆਮਦ ਜਾਰੀ ਹੈ। ਇਸ ਬਾਰੇ ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਦੱਸਿਆ ਹੈ ਕਿ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਸ਼ਨੀਵਾਰ ਤਕ 4 ਲੱਖ 2 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ।ਉਨ੍ਹਾਂ ਨੇ ਕਿਹਾ ਹੈ ਕਿ 3 ਲੱਖ 61ਹਜ਼ਾਰ ਮੀਟਰਿਕ ਟਨ ਵੱਖ-ਵੱਖ ਏਜੰਸੀਆਂ ਵੱਲੋਂ ਕਣਕ ਖ਼ਰੀਦੀ ਗਈ ਹੈ ਅਤੇ 2 ਲੱਖ 18 ਹਜ਼ਾਰ ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਵੀ ਹੋ ਗਈ ਹੈ।ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਕਿਸਾਨਾਂ ਨੂੰ ਸੁੱਕੀ ਕਣਕ ਵਿਚ ਲਿਆਉਣ ਅਪੀਲ ਕੀਤੀ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਕਿਸਾਨਾਂ ਨੂੰ ਹੁਣ ਤੱਕ ਸਾਢੇ 4 ਲੱਖ ਕਰੋੜ ਰੁਪਏ ਦੀ ਅਦਾਇਗੀ ਵੀ ਹੋ ਗਈ ਹੈ।