ਮਨੀ ਐਕਸਚੇਂਜਰ ਤੋਂ ਹਥਿਆਰਾਂ ਦੀ ਨੋਕ ’ਤੇ ਲੱਖਾਂ ਦੀ ਲੁੱਟ, ਸੀਸੀਟੀਵੀ ਆਈ ਸਾਹਮਣੇ - 4 lakh cash looted from money exchange in Hoshiarpur
ਹੁਸ਼ਿਆਰਪੁਰ: ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਹੁਸ਼ਿਆਰਪੁਰ ਵਿੱਚ ਲੁੱਟ ਦੀ ਵੱਡੀ ਘਟਨਾ ਵਾਪਰੀ ਹੈ। ਲੁਟੇਰਿਆਂ ਨੇ ਮਨੀ ਐਕਸਚੇਂਜ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਦੋ ਅਣਪਛਾਤੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ਉੱਤੇ ਦੁਕਾਨ ਤੋਂ 4 ਲੱਖ ਰੁਪਏ ਦੀ ਲੁੱਟ ਕੀਤੀ ਗਈ ਹੈ। ਇਸ ਪੂਰੀ ਵਾਰਦਾਤ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪੀੜਤ ਸ਼ਖ਼ਸ ਨੇ ਦੱਸਿਆ ਕਿ ਘਟਨਾ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਇੱਕ ਸ਼ਖ਼ਸ ਉਸਦੀ ਦੁਕਾਨ ਤੇ ਆਇਆ ਸੀ ਅਤੇ ਮਨੀ ਐਕਸਚੇਂਜ ਦੀ ਗੱਲ ਕਹਿ ਰਿਹਾ ਸੀ ਅਤੇ ਬਾਅਦ ਵਿੱਚ ਉਹ ਆਪਣੇ ਦੋਸਤ ਨਾਲ ਦੁਕਾਨ ਵਿੱਚ ਦਾਖਲ ਹੋ ਗਿਆ ਅਤੇ ਦੁਕਾਨ ਦਾ ਸ਼ਟਰ ਬੰਦ ਕਰ ਦਿੱਤਾ। ਸ਼ਖ਼ਸ ਨੇ ਦੱਸਿਆ ਕਿ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਓਧਰ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਫੜਨ ਦਾ ਦਾਅਵਾ ਕੀਤਾ ਹੈ।