ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
ਸ੍ਰੀ ਫ਼ਤਿਹਗੜ੍ਹ ਸਾਹਿਬ: ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਅੱਜ ਕੋਰੋਨਾ ਵਾਇਰਸ 4 ਨਵੇਂ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਤਿੰਨ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਕੰਬਾਈਨ ਦਾ ਕੰਮਕਾਰ ਕਰਨ ਵਾਲੇ ਵਿਅਕਤੀ ਹਨ, ਜਦਕਿ ਇੱਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਬੱਸ ਲਿਆਉਣ ਵਾਲੇ ਡਰਾਈਵਰ ਦਾ ਕੰਡਕਟਰ ਹੈ। ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਖਮਾਣੋਂ, ਸਹਿਜਾਦਪੁਰ, ਕੋਟਲਾ ਤੇ ਬਹਿਰਾਮਪੁਰ ਵਿਖੇ ਚਾਰ ਹੋਰ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ, ਬਨੂੜ ਭੇਜਿਆ ਜਾ ਰਿਹਾ ਹੈ।