ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ 4 ਵਿਅਕਤੀ ਗ੍ਰਿਫ਼ਤਾਰ
ਅੰਮ੍ਰਿਤਸਰ: ਸ਼ੋਸ਼ਲ ਮੀਡੀਆ 'ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਿਡੀਓ ਚ ਭਗਵਾਨ ਰਾਮ ਦੀਆਂ ਕੱਝ ਫ਼ੋਟੋਆਂ ਜਲਾਉਂਦਿਆਂ ਅਤੇ ਭੱਦੀ ਸ਼ਬਦਾਵਲੀ ਨੂੰ ਸੁਣਿਆ ਅਤੇ ਵੇਖਿਆ ਜਾ ਸਕਦਾ ਹੈ। ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਕੇਸ ਦਰਜ ਕਰ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਹੋਰ ਪੜਤਾਲ ਜਾਰੀ ਹੈ।