ਚੋਰੀ ਦੇ 8 ਮੋਟਰਸਾਈਕਲਾਂ ਸਮੇਤ 4 ਲੁਟੇਰੇ ਕਾਬੂ - ਚੋਰੀ ਦੇ 8 ਮੋਟਰਸਾਈਕਲਾਂ ਸਮੇਤ 4 ਲੁਟੇਰੇ ਕਾਬੂ
ਅਬੋਹਰ: ਗੁਪਤਾ ਸੂਚਨਾ ਦੇ ਆਧਾਰ ‘ਤੇ ਪੁਲਿਸ (Police) ਨੇ 8 ਚੋਰੀ ਦੇ ਮੋਟਰਸਕਾਈਲਾਂ ਸਮੇਤ 4 ਨੌਜਵਾਨ ਲੁਟੇਰਿਆ ਨੂੰ ਕਾਬੂ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਪੁਲਿਸ ਅਫ਼ਸਰ (Police officer) ਰਮੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਚੋਰੀ ਕੀਤੇ ਹੋਏ ਮੋਟਰਸਕਾਈਲਾਂ (Motorcycles) ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੂੰ ਪੁਲਿਸ ਵੱਲੋਂ ਪਹਿਲਾਂ ਵੀ ਗ੍ਰਿਫ਼ਤਾਰ (Arrested) ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ (Court) ਵਿੱਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਅਤੇ ਰਿਮਾਂਡ ਦੌਰਾਨ ਮੁਲਜ਼ਮਾਂ ਨੇ 4 ਹੋਰ ਮੋਟਰਸਕਾਈਲ ਚੋਰੀ ਕਰਨ ਦਾ ਜ਼ੁਲਮ ਕਬੂਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।