ਪੰਜਾਬ

punjab

ETV Bharat / videos

ਲਾਰੈਂਸ ਬਿਸ਼ਨੋਈ ਗੈਂਗ ਦੇ 4 ਨੌਜਵਾਨ ਹਥਿਆਰਾਂ ਸਮੇਤ ਕਾਬੂ - 4 ਨੌਜਵਾਨਾਂ ਨੂੰ ਹਥਿਆਰਾਂ ਦੇ ਜ਼ਖੀਰੇ ਸਣੇ ਗ੍ਰਿਫ਼ਤਾਰ

By

Published : Nov 3, 2021, 3:14 PM IST

ਬਠਿੰਡਾ: ਤਿਉਹਾਰਾਂ ਦੇ ਦਿਨਾਂ ਵਿੱਚ ਬਠਿੰਡਾ ਪੁਲਿਸ ਦੀ ਚੌਂਕਸੀ ਨੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ, ਜਿਸ ਤਹਿਤ ਲਾਰੈਂਸ ਬਿਸ਼ਨੋਈ ਗੈਂਗ ਦੇ 4 ਨੌਜਵਾਨਾਂ ਨੂੰ ਹਥਿਆਰਾਂ ਦੇ ਜ਼ਖੀਰੇ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਠਿੰਡਾ ਅਜੇ ਮਲੂਜਾ ਨੇ ਦੱਸਿਆ ਕਿ ਸੀ.ਆਈ.ਏ ਇੰਚਾਰਜ ਤੇਜਿੰਦਰ ਸਿੰਘ ਵੱਲੋਂ ਗੁਪਤ ਸੂਚਨਾ 'ਤੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਨੌਜਵਾਨਾਂ ਨੂੰ ਕੁਝ ਨਾਜਾਇਜ਼ ਪਿਸਟਲ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨਾਂ ਵੱਲੋਂ ਪਹਿਲਾਂ ਵੀ ਨਾਜਾਇਜ਼ ਹਥਿਆਰਾਂ ਦਾ ਕਾਰੋਬਾਰ ਕੀਤਾ ਜਾਂਦਾ ਸੀ। ਇਸ ਗਿਰੋਹ ਦੇ ਮੁਖੀ ਸਨਮਦੀਪ ਖ਼ਿਲਾਫ਼ ਪਹਿਲਾਂ ਵੀ ਲੜਾਈ ਝਗੜੇ ਦੇ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਅਸਲਾ ਬਰਾਮਦ ਹੋਣ ਦੀ ਸੰਭਾਵਨਾ ਹੈ।

ABOUT THE AUTHOR

...view details