ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਲੁਧਿਆਣਾ ਦੇ 43 ਸ਼ਰਧਾਲੂ
ਲੁਧਿਆਣਾ: ਬੀਤੇ ਕਈ ਦਿਨਾਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਮਹਾਰਾਸ਼ਟਰ 'ਚ ਫਸੇ ਹੋਏ ਹਜ਼ਾਰਾਂ ਸ਼ਰਧਾਲੂਆਂ ਨੂੰ ਹੁਣ ਬੱਸਾਂ ਰਾਹੀਂ ਪੰਜਾਬ ਲਿਆਂਦਾ ਜਾ ਰਿਹਾ ਹੈ। ਇਨ੍ਹਾਂ 'ਚੋਂ 56 ਸ਼ਰਧਾਲੂ ਲੁਧਿਆਣਾ ਨਾਲ ਸੰਬੰਧਤ ਹਨ। ਹੁਣ ਤੱਕ 43 ਸ਼ਰਧਾਲੂਆਂ ਨੂੰ ਵਾਪਿਸ ਲਿਆਂਦਾ ਗਿਆ ਹੈ। ਇਨ੍ਹਾਂ ਦੀ ਮੈਡੀਕਲ ਜਾਂਚ ਤੋਂ ਬਾਅਦ ਸ਼ਰਧਾਲੂਆਂ ਨੂੰ ਵਾਪਿਸ ਪੰਜਾਬ ਭੇਜਿਆ ਗਿਆ। ਪੰਜਾਬ ਪਰਤੀਆਂ ਸੰਗਤਾਂ ਨੇ ਵੀ ਪੰਜਾਬ ਅਤੇ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਗਈ।