ਭਾਰਤ-ਪਾਕਿ ਸਰਹੱਦ 'ਤੇ 430 ਗ੍ਰਾਮ ਹੈਰੋਇਨ ਬਰਾਮਦ - fazilka police
ਫ਼ਾਜ਼ਿਲਕਾ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਮੁਹਾਰ ਸੋਨਾ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇੱਕ ਸੂਚਨਾ 'ਤੇ 430 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸਐਚਓ ਜਤਿੰਦਰ ਸਿੰਘ ਨੇ ਨੇ ਦੱਸਿਆ ਕਿ ਬੀਐਸਐਫ ਦੀ 96ਵੀਂ ਬਟਾਲੀਅਨ ਕੋਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ। ਇਸ 'ਤੇ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਪਿੰਡ ਮੁਹਾਰ ਸੋਨਾ 'ਚ ਸਰਚ ਕੀਤੀ, ਜਿਸ ਦੌਰਾਨ 430 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਪਵਨ ਕੁਮਾਰ ਨੇ ਖੇਤ ਮਾਲਕ ਅਤੇ ਨੇੜੇ ਦੇ ਇਲਾਕੇ 'ਚ ਜਾਂਚ ਅਰੰਭ ਦਿੱਤੀ ਹੈ, ਜਿਸ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।
Last Updated : Aug 28, 2020, 10:21 PM IST