ਪੰਜਾਬ

punjab

ਤਰਨ ਤਾਰਨ 'ਚ ਕੋਰੋਨਾ ਦੇ 47 ਨਵੇਂ ਮਾਮਲੇ ਆਏ ਸਾਹਮਣੇ

By

Published : May 5, 2020, 4:33 PM IST

ਤਰਨ ਤਾਰਨ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ 'ਚ ਹੁਣ ਤੱਕ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 1402 ਹੋ ਚੁੱਕੀ ਹੈ। ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 279 ਸੈਂਪਲ ਟੈਸਟ ਲਈ ਭੇਜੇ ਗਏ ਸੀ, ਇਨ੍ਹਾਂ ਚੋਂ 232 ਸੈਂਪਲ ਨੈਗੇਟਿਵ ਆਏ ਹਨ, ਜਦਕਿ 47 ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਤਰਨ ਤਾਰਨ ਜ਼ਿਲ੍ਹੇ 'ਚ ਹੁਣ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 87 ਹੋ ਗਈ ਹੈ। ਡੀਸੀ ਨੇ ਲੋਕਾਂ ਕਰਫਿਊ ਦੀ ਪਾਲਣਾ ਕਰਦੇ ਹੋਏ ਇਸ ਮਹਾਂਮਾਰੀ ਤੋਂ ਬਚਾਅ ਕਰਨ ਦੀ ਅਪੀਲ ਕੀਤੀ ਹੈ।

ABOUT THE AUTHOR

...view details