ਜਲੰਧਰ ਵਿੱਚ ਕਰੋਨਾ ਬਲਾਸਟ, 47 ਮਰੀਜ਼ਾਂ ਦੀ ਰਿਪੋਰਟ ਆਈ ਕਰੋਨਾ ਪੌਜ਼ੀਟਿਵ - ਪੰਜਾਬ ਵਿੱਚ ਕੋਰੋਨਾ ਦੇ ਮਾਮਲੇ
ਜਲੰਧਰ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਜਲੰਧਰ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕਰੀਬ 47 ਮਰੀਜ਼ ਪੌਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ 30 ਪੁਰਸ਼ ਅਤੇ 17 ਮਹਿਲਾਵਾਂ ਹਨ। ਇਸ ਦੇ ਨਾਲ ਹੀ ਜਲੰਧਰ ਵਿੱਚ ਹੁਣ ਤੱਕ ਮਰੀਜ਼ਾਂ ਦੀ ਗਿਣਤੀ 565 ਹੋ ਗਈ ਹੈ ਜਿਨ੍ਹਾਂ ਵਿੱਚੋਂ 15 ਦੀ ਮੌਤ ਹੋ ਚੁੱਕੀ ਹੈ। ਇਸ ਦੀ ਪੁਸ਼ਟੀ ਜਲੰਧਰ ਦੇ ਨੋਡਲ ਅਫ਼ਸਰ ਟੀਪੀ ਸਿੰਘ ਨੇ ਕੀਤੀ ਹੈ।