ਗੁਰਲਾਲ ਭਲਵਾਨ ਕਤਲ ਮਾਮਲਾ: 5 ਮੁਲਜ਼ਮਾਂ ਨੂੰ ਭੇਜਿਆ ਗਿਆ ਜੇਲ੍ਹ - ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ
ਫਰੀਦਕੋਟ: ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਕਤਲ ਮਾਮਲੇ ’ਚ ਗ੍ਰਿਫਤਾਰ 5 ਕਥਿਤ ਦੋਸ਼ੀਆਂ ਨੂੰ ਅਦਾਲਤ ਨੇ 12 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕਤਲ ਕਾਂਡ ਮਾਮਲੇ ’ਚ ਫੜੇ ਗਏ ਪੰਜਾਂ ਕਥਿਤ ਦੋਸ਼ੀਆਂ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਮਾਨਯੋਗ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 12 ਮਾਰਚ ਤੱਕ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਪੰਜਾਂ ਕਥਿਤ ਦੋਸ਼ੀਆਂ ਚੋਂ ਗੁਰਪਿੰਦਰ ਸਿੰਘ ’ਤੇ ਕਤਲ ਲਈ ਹਥਿਆਰ ਸਪਲਾਈ ਕਰਨ ਬਾਕੀਆਂ ਤੇ ਗੁਰਲਾਲ ਭਲਵਾਨ ਦੀ ਰੈਕੀ ਕਰਨ ਦੇ ਇਲਜ਼ਾਮ ਲੱਗੇ ਹੋਏ ਸਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।