ਕਾਂਗਰਸ ਨੂੰ ਵੱਡਾ ਝਟਕਾ, 5 ਕੌਂਸਲਰ ਅਕਾਲੀ ਦਲ 'ਚ ਸ਼ਾਮਿਲ - ਵਿਧਾਨ ਸਭਾ ਚੋਣਾਂ
ਜੈਤੋ: ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਣ 'ਤੇ ਵਿਧਾਨ ਸਭਾ ਹਲਕਾ ਜੈਤੋਂ ਵਿੱਚ ਜਿੱਥੇ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਨੂੰ ਬਲ ਮਿਲਿਆ, ਉੱਥੇ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ, 5 ਕਾਂਗਰਸੀ ਕੌਂਸਲਰ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਨਾਲ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗੁਏ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਚੇਚੇ ਤੌਰ 'ਤੇ ਜੈਤੋਂ ਪੁਹੰਚ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਕਾਂਗਰਸੀਆਂ ਦਾ ਪਾਰਟੀ ਵਿੱਚ ਆਉਣ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਦੀਆਂ ਸਾਰੀਆਂ ਡਿਮਾਂਡਾਂ ਨੂੰ ਪੂਰੇ ਕਰਨ ਦਾ ਭਰੋਸਾ ਦਿੱਤਾ।