ਪਟਿਆਲਾ: 5 ਕੋਰੋਨਾ ਮਰੀਜ਼ ਹੋਏ ਸਿਹਤਯਾਬ, ਨਹੀਂ ਆਇਆ ਕੋਈ ਨਵਾਂ ਮਾਮਲਾ - ਕੋਵਿਡ-19
ਪਟਿਆਲਾ: ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹੇ 'ਚ 75 ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ 5 ਕੋਰੋਨਾ ਮਰੀਜ਼ ਠੀਕ ਹੋ ਗਏ ਹਨ ਜਿਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੌਕਡਾਊਨ 'ਚ ਢਿੱਲ ਦੌਰਾਨ ਵੀ ਲੋਕ ਸਮਾਜਿਕ ਦੂਰੀ ਦਾ ਖ਼ਿਆਲ ਰੱਖਣ ਤਾਂ ਜੋ ਮੁੜ ਤੋਂ ਕੋਰੋਨਾ ਆਪਣੇ ਪੈਰ ਨਾ ਪਸਾਰ ਲਵੇ।