ਤਰਨ ਤਾਰਨ 'ਚ 676 ਗ੍ਰਾਮ ਹੈਰੋਇਨ ਸਣੇ 5 ਤਸਕਰ ਚੜ੍ਹੇ ਪੁਲਿਸ ਦੇ ਅੜਿਕੇ
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਤਰਨ ਤਾਰਨ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ ਸਰਹਾਲੀ ਤੇ ਝਬਾਲ ਤੋਂ 5 ਲੋਕਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਕੁੱਲ 676 ਗ੍ਰਾਮ ਹੈਰੋਇਨ ਤੇ ਗ਼ੈਰ ਕਾਨੂੰਨੀ ਤੌਰ 'ਤੇ ਮਾਈਨਿੰਗ ਲਈ ਵਰਤੇ ਜਾਣ ਵਾਲੇ 7 ਟਰੈਕਟਰ ਟਰਾਲੀਆਂ ਤੇ ਜੇਸੀਬੀ ਬਰਾਮਦ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਰਹਾਲੀ ਦੀ ਪੁਲੀਸ ਨੇ ਪੱਟੀ ਮੋੜ 'ਤੇ ਨਾਕਾਬੰਦੀ ਦੌਰਾਨ ਬੁੱਲਟ ਮੋਟਰਸਾਈਕਲ 'ਤੇ ਸਵਾਰ ਤਿੰਨ ਦੋਸ਼ੀਆ ਮਨਜਿੰਦਰ ਸਿੰਘ, ਰਣਬੀਰ ਸਿੰਘ ਰਾਣਾ ਤੇ ਮਨਜੀਤ ਸਿੰਘ ਨੂੰ ਕਾਬੂ ਕਰ ਇਨ੍ਹਾਂ ਕੋਲੋ 376 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਤੇ ਝਬਾਲ ਤੋਂ 2 ਦੋਸ਼ੀਆਂ ਦੀ ਕਾਰ 'ਚੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ 'ਚੋਂ ਇੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਐਸਪੀਡੀ ਨੇ ਹੋਰ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਸਦਰ ਪੱਟੀ ਦੀ ਪੁਲੀਸ ਨੇ ਬੀਤੀ ਰਾਤ ਬੰਨ ਦਰਿਆ 'ਤੇ ਕਾਰਵਾਈ ਕਰਦਿਾਂ ਗ਼ੈਰ ਕਾਨੂੰਨੀ ਮਾਈਨਿੰਗ 7 ਟਰੈਕਟਰ ਟਰਾਲੀਆਂ ਰੇਤਾਂ ਦੀਆਂ ਭਰੀਆਂ ਤੇ ਇੱਕ ਜੇਸੀਬੀ ਮਸ਼ੀਨ ਵੀ ਬਰਾਮਦ ਕੀਤੀ ਹੈ। ਮਾਈਨਿੰਗ ਕਰਨ ਵਾਲੇ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ਪੁਲੀਸ ਵੱਲੋਂ ਅਣਪਛਾਤੇ ਲੋਕਾਂ ਵਿਰੁੱਧ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।