ਹਥਿਆਰਾਂ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਕਾਬੂ - ferozepur
ਫ਼ਿਰੋਜ਼ਪੁਰ: ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਇੱਕ ਗਿਰੋਹ ਦੇ ਪੰਜ ਮੈਂਬਰ ਕਾਬੂ ਕੀਤੇ ਹਨ, ਜੋ ਹਥਿਆਰਾਂ ਦੀ ਨੋਕ 'ਤੇ ਕਾਰਾਂ ਦੀ ਲੁੱਟਾਂ-ਖੋਹਾਂ ਕਰਦੇ ਸਨ। ਅੱਗੇ ਜਾਣਕਾਰੀ ਦਿੰਦਿਆ ਐੱਸਐੱਸਪੀ ਨੇ ਦੱਸਿਆ ਕਿ ਮੱਖੂ ਪੁਲਿਸ ਨੇ ਨਾਕਾ ਲਗਾਇਆ ਹੋਇਆ ਸੀ ਜਿਸ ਦੌਰਾਨ ਇੱਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਸ ਕਾਰ ਵਿੱਚ ਤਿੰਨ ਲੋਕ ਸਵਾਰ ਸਨ। ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਕੋਲੋ ਤਲਾਸ਼ੀ ਲੈਣ 'ਤੇ ਕਾਗਜ਼ ਜਾਅਲੀ ਨਿਕਲੇ ਤੇ ਉਨ੍ਹਾਂ ਤੋਂ ਇੱਕ ਦੇਸੀ ਪਿਸਤੌਲ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਥਿਆਰਾਂ ਦੀ ਨੋਕ 'ਤੇ ਕਾਰਾਂ ਦੀਆਂ ਲੁੱਟਾਂ-ਖੋਹਾਂ ਕਰਦੇ ਸਨ। ਸੋਨੀ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।