ਇੱਕੋ ਰਾਤ 5 ਟ੍ਰਾਂਸਫ਼ਾਰਮਰ ਚੋਰੀ - ਇੱਕੋ ਰਾਤ 5 ਟ੍ਰਾਂਸਫ਼ਾਰਮਰ ਚੋਰੀ
ਬਰਨਾਲਾ: ਭਦੌੜ ਦੇ ਆਸ ਪਾਸ ਪਿੰਡਾਂ ਵਿੱਚ ਦਿਨੋ-ਦਿਨ ਚੋਰੀਆਂ ਵਧਦੀਆਂ ਜਾ ਰਹੀਆਂ ਹਨ। ਬੀਤੀ ਰਾਤ ਕਸਬਾ ਭਦੌੜ ਦੀ ਅਲਕੜਾ ਰੋਡ ਉਤੇ ਪੈਂਦੀ ਪੱਤੀ ਮੇਹਰ ਸਿੰਘ ਦੇ ਕਿਸਾਨਾਂ ਦੇ ਖੇਤਾਂ ਵਿੱਚੋਂ ਇਕ ਹੀ ਰਾਤ 5 ਟ੍ਰਾਸਫਾਰਮਰਾਂ ਵਿੱਚੋਂ ਤਾਂਬਾ ਅਤੇ ਤੇਲ ਚੋਰੀ ਹੋਣ ਕਾਰਨ ਕਿਸਾਨਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਪੀੜਤ ਕਿਸਾਨਾਂ ਨੇ ਦੱਸਿਆ ਕਿ ਬੀਤੀ ਰਾਤ 5 ਟ੍ਰਾਸਫਾਰਮਰਾਂ ਵਿੱਚੋਂ ਚੋਰਾਂ ਨੇ ਤਾਂਬਾ ਅਤੇ ਤੇਲ ਚੋਰੀ ਕਰ ਲਿਆ ਗਿਆ, ਜਿਸ ਦਾ ਉਦੋਂ ਪਤਾ ਲੱਗਿਆ ਜਦੋਂ ਅਸੀਂ ਸਵੇਰੇ ਆਪਣੇ ਖੇਤਾਂ 'ਚ ਕੰਮ ਕਰਨ ਲਈ ਆਏ। ਸੂਚਨਾ ਦੇਣ ਉਤੇ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।