ਟੋਕਿਓ ਓਲੰਪਿਕ: ਭਾਰਤੀ ਹਾਕੀ ਟੀਮ ‘ਚ ਅੰਮ੍ਰਿਤਸਰ ਦੇ ਖੇਡ ਰਹੇ 5 ਨੌਜਵਾਨ - ਚੰਗੀਆਂ ਇਨਾਮ ਰਾਸ਼ੀਆਂ ਦੇਣੀਆਂ ਚਾਹੀਦੀਆਂ
ਅੰਮ੍ਰਿਤਸਰ: ਪੂਰੇ ਦੇਸ਼ ਦੀਆਂ ਅੱਖਾਂ ਹੁਣ ਟੋਕੀਓ ਵਿੱਚ ਹੋ ਰਹੀਆਂ ਓਲੰਪਿਕਸ ਖੇਡਾਂ ਉੱਤੇ ਟਿਕੀਆਂ ਹੋਈਆਂ ਹਨ ਅਤੇ ਭਾਰਤ ਦੀ ਮਾਂ ਖੇਡ ਹਾਕੀ ਵੀ ਹੁਣ 41 ਸਾਲ ਬਾਅਦ ਸੈਮੀਫਾਈਨਲ ‘ਚ ਪਹੁੰਚੀ ਹੈ। ਸਾਬਕਾ ਓਲੰਪੀਅਨ ਬਲਵਿੰਦਰ ਸਿੰਘ ਸ਼ਮੀ ਨੇ ਸੈਮੀਫਾਈਨਲ ‘ਚ ਪਹੁੰਚਣ ਨੂੰ ਲੈ ਕੇ ਭਾਰਤ ਟੀਮ ਨੂੰ ਸ਼ੁੱਭਕਾਮਨਾਮਾ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਵਿੱਚ ਅੰਮ੍ਰਿਤਸਰ ਦੇ 5 ਨੌਜਵਾਨ ਖੇਡ ਰਹੇ ਹਨ। ਇਸ ਦੌਰਾਨ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਉੱਚਾ ਚੁੱਕਣ ਦੇ ਲਈ ਚੰਗੀਆਂ ਇਨਾਮ ਰਾਸ਼ੀਆਂ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਉਹ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੱਧ ਤੋਂ ਵਧ ਪਿੰਡਾਂ ਦੇ ਨੌਜਵਾਨਾਂ ਨੂੰ ਹਾਕੀ ਵੱਲ ਪ੍ਰੇਰਿਤ ਕਰਨ ਦੇ ਲਈ ਗਰਾਊਂਡ ਬਣਾਉਣੇ ਚਾਹੀਦੇ ਹਨ ਤਾਂ ਜੋ ਚੰਗੇ ਖਿਡਾਰੀਆਂ ਨੂੰ ਉੱਪਰ ਤੱਕ ਪਹੁੰਚਾਇਆ ਜਾ ਸਕੇ।