50 ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ - ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਲਗੋਂ ਖੁਰਦ
ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਲਗੋਂ ਖੁਰਦ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸਾਬਕਾ ਸਰਪੰਚ ਚਰਨਜੀਤ ਸਿੰਘ ਕਪੂਰ ਸਿੰਘ ਬੋਹੜ ਸਿੰਘ ਗੁਰਮੇਜ ਸਿੰਘ ਮੁਨਸ਼ੀ ਕਸ਼ਮੀਰ ਸਿੰਘ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਉਪਰੰਤ ਪਾਰਟੀ ਵਿੱਚ ਜੀ ਆਇਆਂ ਆਖਦੇ ਹੋਏ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰੇਕ ਵਰਕਰ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਉਨ੍ਹਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕੇ ਲੋਕ ਧੜਾ-ਧੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ।