ਅੰਮ੍ਰਿਤਸਰ: 51 ਕੋਰੋਨਾ ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ - coronavirus in punjab
ਅੰਮ੍ਰਿਤਸਰ: ਨੰਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਕੋਰੋਨਾ ਪੋਜ਼ੀਟਿਵ ਹੋਣ ਤੋਂ ਬਾਅਦ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਨ੍ਹਾਂ ਨੂੰ ਹੁਣ ਛੁੱਟੀ ਦੇ ਦਿੱਤੀ ਗਈ ਹੈ। 51 ਸ਼ਰਧਾਲੂ ਕੋਰੋਨਾ ਮੁਕਤ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਰਵਾਨਾ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਨੇ ਇਨ੍ਹਾਂ ਸ਼ਰਧਾਲੂਆਂ ਦੇ ਠੀਕ ਹੋਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।