ਮਾਤਾ ਗੁਜਰੀ ਕਾਲਜ 'ਚ ਕਰਵਾਇਆ ਗਿਆ 52ਵਾਂ ਅਥਲੈਟਿਕ ਮੀਟ - 52ਵਾਂ ਅਥਲੈਟਿਕ ਮੀਟ
ਫ਼ਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ 'ਚ 52ਵਾਂ ਅਥਲੈਟਿਕ ਮੀਟ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਥਲੈਟਿਕ ਮੀਟ ਦਾ ਅਗਾਜ਼ ਗੁਰਬਾਣੀ ਦੇ ਰੱਸ-ਭਰੇ ਸ਼ਬਦ ਨਾਲ ਕੀਤਾ ਗਿਆ। 52ਵੇਂ ਅਥਲੈਟਿਕ ਸੀਟ 'ਚ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆ ਗਈਆਂ, ਜਿਸ 'ਚ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ। ਇਸ ਦੇ ਨਾਲ ਹੀ ਜੇਤੂ ਖਿਡਾਰੀਆਂ ਨੂੰ ਇਨਾਮ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਲੰਮੇਂ ਸਮੇਂ ਤੋਂ ਪੰਜਾਬ ਤੇ ਸਿੱਖੀ ਕੌਮ ਦੀ ਸੇਵਾ ਕਰ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।