ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 56 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ, ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ 56 ਕੋਰੋਨਾ ਪੌਜ਼ੀਟਿਵ ਮਰੀਜ਼ਾਂ ਵਿੱਚੋਂ 54 ਮਰੀਜ਼ ਠੀਕ ਹੋ ਕੇ ਆਪਣੇ-ਆਪਣੇ ਘਰ ਜਾ ਚੁੱਕੇ ਹਨ ਤੇ ਹੁਣ ਜ਼ਿਲ੍ਹੇ ਵਿੱਚ ਸਿਰਫ਼ 2 ਹੀ ਮਰੀਜ਼ ਹੀ ਐਕਟਿਵ ਰਹਿ ਗਏ ਹਨ।