ਹੁਸ਼ਿਆਰਪੁਰ: 55 ਸਾਲ ਦੇ ਵਿਅਕਤੀ ਦੀ ਕੋਰੋਨਾ ਕਾਰਨ ਹੋਈ ਮੌਤ - ਕੋਵਿਡ-19
ਹੁਸ਼ਿਆਰਪੁਰ: ਜ਼ਿਲ੍ਹਾਂ ਹੁਸ਼ਿਆਰਪੁਰ ਦੇ ਪਿੰਡ ਹਰਖੋਵਾਲ ਦੇ ਰਹਿਣ ਵਾਲੇ ਇੱਕ 55 ਸਾਲਾਂ ਵਿਅਕਤੀ ਨੂੰ ਕੋਰੋਨਾ ਹੋਣ ਕਾਰਨ 3 ਮਈ ਨੂੰ ਸਿਵਲ ਹਸਪਤਾਲ ਰੈਫਰ ਕੀਤਾ ਗਿਆ ਤੇ 5 ਮਈ ਨੂੰ ਉਸ ਦਾ ਸੈਪਲ ਲਿਆ ਗਿਆ ਸੀ ਤੇ ਅੱਗਲੇ ਦਿਨ ਹੀ ਉਸ ਦੀ ਮੌਤ ਹੋ ਗਈ ਸੀ। ਉਸ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਮੌਕੇ ਸਿਵਲ ਸਰਜਨ ਡਾ. ਸਜਸਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਹਿਲਾ ਤੋਂ ਹੀ ਕਿਡਨੀ ਦੀ ਬਿਮਾਰੀ ਦਾ ਸ਼ਿਕਾਰ ਸੀ।