550ਵਾਂ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੇ ਛੱਡੇ 550 ਹਾਟ ਲਾਲਟਨ - 550 ਹਾਟ ਲਾਲਟੇਨ
ਪਟਿਆਲਾ ਦੇ ਸੀਨੀਅਰ ਸੈਕੇਂਡਰੀ ਸਕੂਲ ਵਿੱਚ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਦੇ ਮੱਦੇਨਜ਼ਰ ਸਕੂਲ ਵਿੱਚ ਸੁਖਮਨੀ ਸਾਹਿਬ ਤੇ ਜਪੁਜੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰਾਤ ਨੂੰ 550 ਹਾਟ ਲਾਲਟੇਨ ਅਸਮਾਨ ਵਿੱਚ ਛੱਡੇ ਗਏ ਜੋ ਕਿ ਇੱਕ ਦਿਲਕਸ਼ ਨਜ਼ਾਰਾ ਸੀ।