550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ 'ਚ ਕਰਵਾਏ ਗਏ ਧਾਰਮਿਕ ਮੁਕਾਬਲੇ - 550 prakash purb
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾਂ ਥਾਂ-ਥਾਂ 'ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਫਤਿਹਗੜ੍ਹ ਸਾਹਿਬ ਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਸਕੂਲ 'ਚ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਵਲੋਂ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਸਮਾਗਮ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾ ਨੇ ਗੁਰੂ ਸਾਹਿਬ ਵੱਲੋਂ ਦਸੇ ਗਏ ਸਿਧਾਂਤਾਂ ਦੀ ਜਾਣਕਾਰੀ ਦੇਣ ਵਾਲੀਆਂ ਦਸ ਹਜ਼ਾਰ ਕਿਤਾਬਾਂ ਛਪਵਾਈਆਂ ਹਨ। ਇਹ ਕਿਤਾਬਾਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਵੰਡੀਆਂ ਜਾਂਦੀਆਂ ਹਨ ਤੇ ਸਿੱਖੀ ਸਿਧਾਂਤਾਂ ਬਾਰੇ ਜਾਣਕਾਰੀ ਵੀ ਦਿੱਤੀ ਜਾਂਦੀ ਹੈ।