550ਵਾਂ ਪ੍ਰਕਾਸ਼ ਪੁਰਬ: ਐੱਸਡੀ ਕਾਲਜ ਵਿੱਚ ਕਰਵਾਇਆ ਗਿਆ ਧਾਰਮਿਕ ਸਮਾਗਮ - 550ਵੇਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸਡੀ ਕਾਲਜ ਬਰਨਾਲਾ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕਾਲਜ ਦੇ ਵਿਦਿਆਰਥੀਆਂ ਅਤੇ ਰਾਗੀ ਸਿੰਘਾਂ ਨੇ ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਹ ਸਮਾਗਮ ਕਾਲਜ ਮੈਨੇਜਮੈਂਟ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਜਨਰਲ ਸੈਕਟਰੀ ਜਤਿੰਦਰ ਨਾਥ ਸ਼ਰਮਾ ਨੇ ਕਿਹਾ ਕਿ ਗੁਰੂ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ।