550ਵਾਂ ਪ੍ਰਕਾਸ਼ ਪੁਰਬ: ਪਾਕਿਸਤਾਨ ਲਈ 52 ਸ਼ਰਧਾਲੂਆਂ ਦਾ ਜਥਾ ਹੋਇਆ ਰਵਾਨਾ - gyani pinderpal singh
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦੀ ਅਗਵਾਈ ਹੇਠ 52 ਸ਼ਰਧਾਲੂਆਂ ਦਾ ਇੱਕ ਜੱਥਾ ਬੁੱਧਵਾਰ ਨੂੰ ਪਾਕਿਸਤਾਨ ਦੇ ਲਈ ਰਵਾਨਾ ਹੋਇਆ। ਦਰਬਾਰ ਸਾਹਿਬ ਅਰਦਾਸ ਕਰਨ ਤੋਂ ਬਾਅਦ ਪਾਕਿਸਤਾਨ ਲਈ ਜਥਾ ਰਵਾਨਾ ਹੋਇਆ। ਜਥਾ ਰਵਾਨਾ ਹੋਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਅਰਦਾਸ ਕੀਤੀ ਤੇ ਸਿਰੋਪਾਓ ਪਾ ਕੇ ਜਥੇ ਨੂੰ ਰਵਾਨਾ ਕੀਤਾ ਗਿਆ।