550 ਸਾਲਾ ਪ੍ਰਕਾਸ਼ ਪੁਰਬ: ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 4 ਰੋਜ਼ਾ ਪੁਸਤਕ ਮੇਲੇ ਦਾ ਆਯੋਜਨ - 550 ਸਾਲਾ ਪ੍ਰਕਾਸ਼ ਪੁਰਬ
ਪਟਿਆਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚਾਰ ਰੋਜ਼ਾ ਪੁਸਤਕ ਮੇਲਾ ਕਰਵਾਇਆ ਗਿਆ ਹੈ। ਇਹ ਮੇਲਾ 21 ਅਕਤੂਬਰ ਤੋਂ ਸ਼ੁਰੂ ਹੋ ਕੇ 24 ਅਕਤੂਬਰ ਤੱਕ ਚੱਲੇਗਾ। ਇਸ ਮੇਲੇ ਵਿੱਚ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਵੱਖ-ਵੱਖ ਪਬਲਿਸ਼ਰਜ਼ ਨੇ ਹਿੱਸਾ ਲਿਆ। ਇਸ ਮੇਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਕਈ ਪੁਸਤਕਾਂ ਪ੍ਰਦਰਸ਼ਤ ਕੀਤੀਆਂ ਗਈਆਂ ਹਨ। ਪੁਸਤਕ ਮੇਲੇ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਅਤੇ ਕੈਲੋਗ੍ਰਾਫੀ ਨਾਲ ਲਿੱਖੀਆ ਕਿਤਾਬਾਂ ਆਦਿ ਖਿੱਚ ਦਾ ਕੇਂਦਰ ਬਣੀਆ। ਪੁਸਤਕ ਮੇਲੇ ਵਿੱਚ ਪ੍ਰਦਰਸ਼ਨੀ ਲਗਾਉਣ ਵਾਲੇ ਵਿਦਿਆਰਥੀਆਂ ਤੇ ਪਬਲਿਸ਼ਰਜ਼ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਕਿਤਾਬਾਂ ਖ਼ਰੀਦ ਕੇ ਪੜ੍ਹਨ ਲਈ ਇਹ ਚੰਗਾ ਮੌਕਾ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ।