550ਵਾਂ ਪ੍ਰਕਾਸ਼ ਪੂਰਬ: ਐਸਜੀਪੀਸੀ ਪ੍ਰਧਾਨ ਨੇ ਕੈਪਟਨ ਤੋਂ ਕੋਲੋਂ ਕੀਤੀ ਇਹ ਮੰਗ - 550ਵਾਂ ਪ੍ਰਕਾਸ਼ ਪੂਰਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ 'ਚ ਹੋਣ ਵਾਲੇ ਸਮਾਗਮ ਦਾ ਸੱਦਾ ਦਿੱਤਾ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਐਸਜੀਪੀਸੀ ਵੱਲੋਂ 550 ਸਾਲਾ ਪ੍ਰਕਾਸ਼ ਪੂਰਬ ਦਾ ਸਮਾਗਮ ਸਾਂਝੇ ਤੌਰ 'ਤੇ ਮਨਾਏ ਜਾਣਾ ਦੀ ਗੱਲ ਕੀਤੀ ਸੀ, ਪਰ ਹੱਲੇ ਤੱਕ ਇਸ ਦੇ ਸਬੰਧਤ 2 ਬੈਠਕਾਂ ਕੀਤੀਆਂ ਗਈਆਂ ਹਨ ਜਿਸ 'ਚ ਸਰਕਾਰ ਦਾ ਕੋਈ ਵੀ ਨੁਮਾਇੰਦਾ ਸ਼ਾਮਲ ਨਹੀਂ ਹੋਇਆ ਹੈ। ਇਸ ਤੋਂ ਬਾਅਦ ਤਾਲਮੇਲ ਕਮੇਟੀ ਵੱਲੋਂ ਸਰਕਾਰ ਤੇ ਐੱਸਜੀਪੀਸੀ ਦੇ 2-2 ਮੈਂਬਰ ਨੂੰ ਇਸ 'ਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਸਰਕਾਰ ਨੇ ਇਨ੍ਹਾਂ ਮੈਂਬਰਾਂ ਦੀ ਚੋਣ ਨਹੀਂ ਕੀਤੀ ਹੈ। ਇਸ ਤੋਂ ਬਾਅਦ ਤਾਲਮੇਲ ਕਮੇਟੀ ਨੇ ਤੋਤਾ ਸਿੰਘ ਤੇ ਜਗੀਰ ਕੌਰ ਨੂੰ ਨਾਮਜ਼ਦ ਕੀਤਾ ਹੈ। ਲੌਂਗੋਵਾਲ ਨੇ ਕੈਪਟਨ ਨੂੰ ਇਸ ਸਮਾਗਮ 'ਚ ਮਦਦ ਕਰਨ ਦੀ ਬੇਨਤੀ ਕੀਤੀ ਹੈ।