550ਵੇਂ ਪ੍ਰਕਾਸ਼ ਪੁਰਬ: ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ - 550 prakash purb
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਇੱਕ ਵੱਡਾ ਸਮਾਗਮ ਕਰਵਾਇਆ ਗਿਆ ਸੀ। 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ ਹੈ। ਪੰਜ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਵੱਖ-ਵੱਖ ਥਾਵਾਂ ਉੱਤੇ ਸਥਿਤ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ 7 ਮਾਰਚ ਨੂੰ ਸ੍ਰੀ ਕਰਤਾਰਪੁਰ ਸਾਹਿਬ ਪੁਜੇਗਾ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵੀ ਸੰਗਤ ਨੂੰ ਵਧਾਈ ਦਿੱਤੀ। ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਰਵਾਨਾ ਹੋਏ ਇਸ ਨਗਰ ਕੀਰਤਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਹੋਰ ਕਈ ਗੁਰਦੁਆਰਾ ਸਾਹਿਬ ਨੂੰ ਦਰਸ਼ਕਾਂ ਦੀਆਂ ਹੋਈਆਂ ਵਿਸ਼ੇਸ਼ ਝਾਂਕੀਆਂ ਵੀ ਕੱਢੀਆਂ ਗਈਆਂ ਹਨ।