ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਚੱਲਣ ਦੀ ਲੋੜ- ਅਮਨ ਅਰੇੋੜਾ - 550th special session of legislative asseembly
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਵਿਸ਼ੇਸ਼ ਇਜਲਾਸ ਬਾਰੇ ਬੋਲਦਿਆਂ 'ਆਪ' ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਉਹ ਇਸ ਯਾਦਗਾਰ ਦਿਨ ਦੇ ਗਵਾਹ ਬਣੇ ਹਨ। ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਸਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਤਾਂ ਮੰਨਦੇ ਹਾਂ ਪਰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ। ਉਨ੍ਹਾਂ ਇਸ ਪਵਿੱਤਰ ਦਿਹਾੜੇ 'ਤੇ ਗੁਰੂ ਜੀ ਦੇ ਫਲਸਫ਼ੇ 'ਤੇ ਚੱਲਣ ਦੀ ਅਪੀਲ ਕੀਤੀ।
TAGGED:
550th birth aniversary news