ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਭਿੱਖੀਵਿੰਡ 'ਚ ਲਗਾਇਆ ਗਿਆ 5ਵਾਂ ਰੁਜ਼ਗਾਰ ਮੇਲਾ - employment fair
ਤਰਨਤਾਰਨ: ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ 5ਵਾਂ ਰੋਜਗਾਰ ਮੇਲਾ ਭਿੱਖੀਵਿੰਡ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਵਿੱਚ ਲਗਾਇਆ ਗਿਆ। ਪੰਜਾਬ ਸਰਕਾਰ ਅਤੇ ਡੀਸੀ ਕੁਲਵੰਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿੱਚ ਇੱਕ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਆਪਣਾ ਇੱਥੇ ਰਜਿਸਟਰੇਸ਼ਨ ਕਰਵਾਉਣ ਤੋਂ ਬਾਅਦ ਵੱਖ ਵੱਖ ਕੰਪਨੀਆਂ ਦੇ ਫਾਰਮ ਭਰੇ।