ਐਕਟਿਵਾ ਨੂੰ ਬਚਾਉਦਿਆਂ ਪਲਟੀ ਕਾਰ - injured
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਸੜਕੀ ਹਾਦਸੇ ਰੋਕਣ ਦਾ ਨਾਮ ਨਹੀਂ ਲੈ ਰਹੇ। ਹਾਲਾਂਕਿ ਇਨ੍ਹਾਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਪੁਲਿਸ (Traffic police) ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਕੈਂਪ ਵੀ ਲਗਾਏ ਜਾ ਰਹੇ ਹਨ, ਪਰ ਉਨ੍ਹਾਂ ਕੈਂਪਾਂ ਦਾ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ। ਸੜਕ ਹਾਦਸੇ ਦਾ ਤਾਜ਼ਾ ਮਾਮਲਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਐਕਟਿਵਾ (Activa) ਨੂੰ ਬਚਾਉਣ ਦੇ ਚੱਕਰ ਵਿੱਚ ਇੱਕ ਕਾਰ ਪਲਟ ਗਈ ਹੈ। ਹਾਲਾਂਕਿ ਹਾਦਸੇ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਜਾਨੀ ਨੁਕਾਸਨ ਨਹੀਂ ਹੋਇਆ, ਪਰ ਕਾਰ ਸਵਾਰ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਸ਼ਹਿਰ ਦੇ ਸਿਵਲ ਹਸਪਤਾਲ (Civil Hospital) ਤੋਂ ਪੀ.ਜੀ.ਆਈ. (PGI) ਲਈ ਰੈਫਰ (Referee) ਕੀਤਾ ਗਿਆ ਹੈ।