ਨਿਜ਼ਾਮੂਦੀਨ ਮਰਕਜ਼ 'ਚ ਭਾਗ ਲੈ ਪਰਤੇ 6 ਲੋਕ, ਸਿਹਤ ਵਿਭਾਗ ਨੇ ਕੀਤਾ ਕੁਆਰੰਟੀਨ - ਸਿਹਤ ਵਿਭਾਗ
ਬਠਿੰਡਾ: ਨਿਜ਼ਾਮੂਦੀਨ ਮਰਕਜ਼ 'ਚ ਭਾਗ ਲੈ ਵਾਪਸ ਪਰਤੇ ਛੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ਛੇ ਲੋਕਾਂ ਦੇ ਸੈਂਪਲ ਲੈ ਕੇ ਕੋਵਿਡ-19 ਦੀ ਜਾਂਚ ਲਈ ਭੇਜ ਦਿੱਤੇ ਗਏ ਹਨ। ਇਸ ਦੌਰਾਨ ਆਈਸੋਲੇਸ਼ਨ ਵਾਰਡ ਦੇ ਬਾਹਰ ਪੁਲਿਸ ਪ੍ਰਸ਼ਾਸਨ ਵੱਲੋਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤੇ ਕਿਸੇ ਵੀ ਵਿਅਕਤੀ ਨੂੰ ਇਨ੍ਹਾਂ ਨਾਲ ਮਿਲਣ ਦੀ ਆਗਿਆ ਨਹੀਂ ਦਿੱਤੀ ਗਈ ਹੈ।