ਰੂਪਨਗਰ ਵਿੱਚ 60 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ - corona virus
ਰੂਪਨਗਰ: ਜ਼ਿਲ੍ਹੇ ਵਿੱਚ ਇੱਕ ਹੋਰ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਿਆ ਹੈ। ਜ਼ਿਲ੍ਹੇ ਦੇ ਪਿੰਡ ਝੱਜ ਦੇ ਰਹਿਣ ਵਾਲੇ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ ਅਤੇ ਉਸ ਨੂੰ ਰਾਜਪੁਰਾ ਦੇ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਰੂਪਨਗਰ ਜ਼ਿਲ੍ਹੇ ਵਿੱਚ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ ਵਧ ਕੇ 60 ਹੋ ਗਈ ਹੈ। ਇਨ੍ਹਾਂ ਮਰੀਜ਼ਾਂ ਦੇ ਠੀਕ ਹੋ ਜਾਣ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 10 ਰਹਿ ਗਈ ਹੈ। ਰੂਪਨਗਰ ਜ਼ਿਲ੍ਹੇ ਵਿੱਚੋਂ ਹੁਣ ਤੱਕ 4228 ਕਰੋਨਾ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਦੇ ਵਿੱਚੋ 3724 ਦੀ ਰਿਪੋਰਟ ਨੈਗਟਿਵ ਹੈ ਤੇ 427 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਥਾਵਾਂ 'ਤੇ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਤੇ ਵਾਰ-ਵਾਰ ਆਪਣੇ ਹੱਥ ਸਾਫ਼ ਕਰਦੇ ਰਹਿਣ।