ਵੱਖ-ਵੱਖ ਮਾਮਲਿਆਂ ਵਿੱਚ 7 ਨਸ਼ਾ ਤਸਕਰ ਗ੍ਰਿਫ਼ਤਾਰ - ਪੁਲਿਸ ਕਪਤਾਨ ਇੰਨਵੈਸਟੀਗੇਸ਼ਨ
ਫ਼ਤਹਿਗੜ੍ਹ ਸਾਹਿਬ- ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਜੱਲ੍ਹਾ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ ਨੇ ਕਿਹਾ ਕਿ ਨਸ਼ੇ ਤੇ ਠੱਲ੍ਹ ਪਾਉਣ ਦੇ ਲਈ ਪੁਲਿਸ ਵਲੋਂ ਸਮੇ ਸਮੇਂ ਅਭਿਆਨ ਸ਼ੁਰੂ ਕੀਤੇ ਜਾਂਦੇ ਹਨ। ਇਸੇ ਦੇ ਚਲਦੇ ਜ਼ਿਲ੍ਹਾ ਪੁਲਿਸ ਨੇ 2 ਦਿਨਾਂ ਵਿੱਚ 5 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।