ਜਲੰਧਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ - ਜਲੰਧਰ 'ਚ ਕੋਰੋਨਾ ਦੇ 7 ਹੋਰ ਮਾਮਲੇ
ਜਲੰਧਰ: ਸ਼ਹਿਰ ਵਿੱਚ ਅੱਜ ਕੋਰੋਨਾ ਵਾਇਰਸ ਦੇ 7 ਮਾਮਲੇ ਸਾਹਮਣੇ ਆਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਨੋਡਲ ਅਫਸਰ ਟੀ ਪੀ ਸਿੰਘ ਨੇ ਦੱਸਿਆ ਕਿ ਇਹ ਸਾਰੇ ਪੁਰਾਣੇ ਕੋਰੋਨਾ ਪੀੜਤਾਂ ਦੇ ਸੰਪਰਕ ਵਿੱਚ ਆਏ ਹਨ। ਜਲੰਧਰ ਵਿਚ ਹੁਣ ਤੱਕ ਕੋਰੋਨਾ ਦੇ 246 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ ਕਿ 206 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।