ਜਲੰਧਰ ਵਿੱਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ - ਕੋਰੋਨਾ ਵਾਇਰਸ
ਜਲੰਧਰ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਬੀਤੇ ਦਿਨ ਕੋਰੋਨਾ ਦੇ ਕੁੱਲ 11 ਪੌਜ਼ੀਟਿਵ ਮਾਮਲ ਸਾਹਮਣੇ ਸਨ ਤੇ ਅੱਜ 7 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਲੰਧਰ ਸਿਹਤ ਵਿਭਾਗ ਦੇ ਨੋਡਲ ਅਫ਼ਸਰ ਟੀਪੀ ਸਿੰਘ ਨੇ ਕਿਹਾ ਕਿ ਇਨ੍ਹਾਂ ਵਿਚੋਂ 3 ਪੁਰਸ਼ ਅਤੇ 4 ਮਹਿਲਾਵਾਂ ਹਨ। ਅੱਜ ਆਏ 7 ਮਾਮਲਿਆਂ ਵਿੱਚ 3 ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਹਨ ਜਦ ਕਿ 4 ਹੋਰ ਹਨ। ਇਨ੍ਹਾਂ ਚਾਰਾਂ ਵਿਚੋਂ 3 ਮਾਮਲੇ ਹਰਗੋਬਿੰਦ ਨਗਰ ਦੇ ਹਨ ਜਦ ਕਿ 1 ਬਸਤੀ ਦਾਨਿਸ਼ਮੰਦਾ ਇਲਾਕੇ ਦਾ ਹੈ। ਇਸ ਦੇ ਨਾਲ ਹੀ ਜਲੰਧਰ ਵਿੱਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 155 ਹੋ ਗਈ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਇਨ੍ਹਾਂ ਇਲਾਕਿਆਂ ਨੂੰ ਸੀਲ ਕਰਦੇ ਹੋਏ ਕੋਰੋਨਾ ਪੌਜ਼ੀਟਿਵ ਪਾਏ ਗਏ ਲੋਕਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।