ਪੰਜਾਬ

punjab

ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਨੇ ਚੋਣਾਂ ਦਾ ਕੀਤਾ ਬਾਈਕਾਟ

By

Published : Jan 18, 2022, 7:37 PM IST

ਗੁਰਦਾਸਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦਾ ਸਿਆਸੀ ਪਾਰਾ ਗਰਮਾਉਂਦਾ ਜਾ ਰਿਹਾ ਹੈ। ਦੂਜੇ ਪਾਸੇ ਗੁਰਦਾਸਪੁਰ ਵਿੱਚ ਰਾਵੀ ਦਰਿਆ ’ਤੇ ਵਸਦੇ 7 ਪਿੰਡਾਂ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਵਸਦੇ 7 ਪਿੰਡਾਂ ਨੇ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਰਾਵੀ ਦਰਿਆ ’ਤੇ ਪੱਕਾ ਪੁੱਲ ਨਾ ਬਣਨ ਕਰਕੇ ਲੋਕਾਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁੱਲ ਦੀ ਹਾਲਤ ਖਸਤਾ ਹੋਣ ਕਾਰਨ ਉਨ੍ਹਾਂ ਦੀ ਗੰਨੇ ਦੀ ਫਸਲ ਮਿੱਲਾਂ ਤੱਕ ਨਹੀਂ ਪਹੁੰਚ ਰਹੀ। ਪਰੇਸ਼ਾਨ ਲੋਕਾਂ ਨੇ ਕਿਹਾ ਕਿ ਚੋਣਾਂ ਦੌਰਾਨ ਹਰ ਇੱਕ ਰਾਜਨੀਤਕ ਪਾਰਟੀ ਵੱਲੋਂ ਇਸ ਪੁੱਲ ਨੂੰ ਬਣਾਉਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਅਜੇ ਤੱਕ ਇਸ ਪੁੱਲ ਨੂੰ ਕਿਸੇ ਨੇ ਨਹੀਂ ਬਣਾਇਆ ਜਿਸ ਕਰਕੇ ਉਨ੍ਹਾਂ ਨੇ ਮਜਬੂਰੀ ਵੱਸ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਵੀ ਪਾਰ ਵੱਸਦੇ 7 ਪਿੰਡਾਂ ਦੇ ਲੋਕ ਕਿਸੇ ਵੀ ਰਾਜਨੀਤਕ ਪਾਰਟੀ ਨੂੰ ਵੋਟ ਨਹੀਂ ਪਾਉਣਗੇ। ਦੂਜੇ ਪਾਸੇ ਸਰਕਾਰ ਵੱਲੋਂ ਰਾਵੀ ਦਰਿਆ ਦੇ ਉੱਪਰ ਤੈਨਾਤ ਕੀਤੇ ਗਏ ਬੋਟਮੈਨ ਨੇ ਕਿਹਾ ਕਿ ਇਸ ਪੁੱਲ ਦੀ ਸਮਰੱਥਾ ਸਿਰਫ਼ ਪੰਜ ਟਨ ਲੋਡ ਚੱਲਣ ਦੀ ਹੈ ਪਰ ਕਿਸਾਨ ਓਵਰਲੋਡ ਗੰਨਾ ਲੈਕੇ ਆ ਰਹੇ ਹਨ ਜਿਸ ਕਰਕੇ ਇਹ ਪੁੱਲ ਟੁਟਿਆ ਹੈ।

ABOUT THE AUTHOR

...view details