ਲੁਧਿਆਣਾ 'ਚ 70 ਸਾਲਾ ਬਜ਼ੁਰਗ ਮਹਿਲਾ ਨੇ ਕੋਰੋਨਾ ਨੂੰ ਦਿੱਤੀ ਮਾਤ - Corona victim recovers in Ludhiana
ਲੁਧਿਆਣਾ: ਜ਼ਿਲ੍ਹੇ 'ਚ ਹੁਣ ਤੱਕ 1267 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 1160 ਦੀ ਰਿਪੋਰਟ ਆ ਚੁੱਕੀ ਹੈ ਅਤੇ ਇਨ੍ਹਾਂ ਵਿੱਚੋਂ 1141 ਕੇਸ ਨੈਗੇਟਿਵ ਪਾਏ ਗਏ ਹਨ ਜਦ ਕਿ ਹੁਣ ਕੋਰੋਨਾ 9 ਕੇਸ ਹੀ ਐਕਟਿਵ ਹਨ। ਪੰਜ ਕੋਰੋਨਾ ਪੀੜਤ ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ ਜਿਨ੍ਹਾਂ ਵਿੱਚ ਅੱਜ ਠੀਕ ਹੋਈ 70 ਸਾਲ ਤੋਂ ਵੱਧ ਉਮਰ ਦੀ ਬਜ਼ੁਰਗ ਮਹਿਲਾ ਵੀ ਸ਼ਾਮਲ ਹੈ ਜਿਸ ਦਾ ਇਲਾਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਸੀ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿੱਚ ਕੋਰੋਨਾ ਦਾ ਇੱਕ ਹੋਰ ਮਰੀਜ਼ ਠੀਕ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਮਾਂ ਰਹਿੰਦਿਆਂ ਕੋਰੋਨਾ ਦੀ ਜਾਂਚ ਹੋ ਜਾਵੇ ਤਾਂ ਉਸ ਦਾ ਇਲਾਜ ਵੀ ਜਲਦੀ ਹੋ ਜਾਂਦਾ ਹੈ ਤੇ ਮਰੀਜ਼ ਠੀਕ ਹੋ ਜਾਂਦਾ ਹੈ। ਡੀਸੀ ਨੇ ਕਿਹਾ ਕਿ ਫੈਕਟਰੀਆਂ ਸ਼ੁਰੂ ਹੋ ਗਈਆਂ ਹਨ ਤੇ ਸ਼ਰਤਾਂ ਦੇ ਮੁਤਾਬਕ ਜੋ ਫੈਕਟਰੀਆਂ ਕੰਮ ਕਰ ਰਹੀਆਂ ਹਨ ਉਨ੍ਹਾਂ 'ਚ ਲੇਬਰ ਨੂੰ ਕਾਫੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਫ਼ੈਕਟਰੀ ਦੀ ਗਲਤੀ ਕਰਕੇ ਕੋਈ ਮਰੀਜ਼ ਪੌਜ਼ੀਟਿਵ ਨਹੀਂ ਆਉਂਦਾ ਤਾਂ ਉਸ ਫੈਕਟਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ।