ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਮਨਾਇਆ 72ਵਾਂ ਗਣਤੰਤਰ ਦਿਵਸ - ਰਾਣਾ ਗੁਰਮੀਤ ਸਿੰਘ ਸੋਢੀ
ਅੰਮ੍ਰਿਤਸਰ: 72ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਸ਼ਹਿਰ ਦੇ ਗੁਰੂ ਨਾਨਕ ਸਟੇਡੀਅਮ 'ਚ ਮਨਾਇਆ। ਇਥੇ ਜ਼ਿਲ੍ਹਾ ਪੱਧਰੀ ਸਮਾਗਮ 'ਚ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਕੌਮੀ ਝੰਡਾ ਲਹਿਰਾਇਆ। ਪ੍ਰੋਗਰਾਮ ਦੌਰਾਨ ਪੰਜਾਬ ਪੁਲਿਸ, ਸੁਰੱਖਿਆ ਬਲਾਂ, ਐਨਸੀਸੀ ਕੈਡਿਟਾਂ ਤੇ ਵਿਦਿਆਰਥੀਆਂ ਵੱਲੋਂ ਪਰੇਡ ਮਾਰਚ ਕੀਤੀ ਗਈ। ਇਸ ਦੌਰਾਨ ਸਕੂਲ ਤੇ ਕਾਲਜ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਕੱਢੀਆਂ ਗਈਆਂ, ਜਿਸ 'ਚ ਕੋਰੋਨਾ ਵਾਇਰਸ ਨਾਲ ਸਬੰਧਤ ਵਿਸ਼ੇਸ਼ ਝਾਕੀ ਵੀ ਕੱਢੀ ਗਈ। ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਗਣਤੰਤਰ ਦਿਵਸ ਬਾਰੇ ਦੱਸਿਆ ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ।