73ਵਾਂ ਆਜ਼ਾਦੀ ਦਿਹਾੜਾ: ਕੈਬਿਨੇਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਲਹਿਰਾਇਆ ਝੰਡਾ - 73ਵਾਂ ਆਜ਼ਾਦੀ ਦਿਹਾੜਾ
ਲੁਧਿਆਣਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਤੇ ਐੱਨਸੀਸੀ ਵਿਦਿਆਰਥੀਆਂ ਵੱਲੋਂ ਪਰੇਡ ਕੱਢੀ ਗਈ ਤੇ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ। ਆਜ਼ਾਦੀ ਦਿਹਾੜੇ ਮੌਕੇ ਕੈਬਿਨੇਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਤਿਰੰਗਾ ਲਹਿਰਾਇਆ ਤੇ ਨਾਲ ਹੀ ਪਰੇਡ 'ਚ ਹਿੱਸਾ ਲਿਆ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਪੀਟੀ ਅਤੇ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ ਗਈਆਂ।