ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦੇ 9 ਨਵੇਂ ਕੇਸ ਆਏ ਸਾਹਮਣੇ
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿੱਚ 9 ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਇੱਕ ਡਿਪਟੀ ਕਮਿਸ਼ਨਰ ਦਫ਼ਤਰ ਦੀ ਮਹਿਲਾ ਕਰਮਚਾਰੀ ਵੀ ਹੈ, ਜਦੋਂਕਿ ਇੱਕ ਪੰਜਾਬ ਪੁਲਿਸ ਦਾ ਏਐੱਸਆਈ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਨ੍ਹਾਂ ਮਰੀਜ਼ਾਂ ਵਿੱਚ 6 ਪੁਰਸ਼ ਅਤੇ 3 ਮਹਿਲਾਵਾਂ ਸ਼ਾਮਲ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 90 ਕੇਸ ਐਕਟਿਵ ਹਨ।