ਜਲੰਧਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਪਹੁੰਚਿਆ 900 ਤੋਂ ਪਾਰ - corona cases in jalandher
ਜਲੰਧਰ: ਕੋਰੋਨਾ ਪੀੜਤ ਮਰੀਜ਼ਾਂ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ ਜਿਸ ਦਾ ਮੁੱਖ ਕਾਰਨ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਅਤੇ ਸਮਾਜਕਿ ਦੂਰੀ ਦੀ ਪਾਲਣਾ ਨਾ ਕਰਨਾ ਹੈ। ਐਤਵਾਰ ਵਾਲੇ ਦਿਨ ਜਲੰਧਰ ਵਿੱਚ 71 ਕੋਰੋਨਾ ਪੀੜਤ ਮਰੀਜ਼ਾਂ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 69 ਸਰਕਾਰੀ ਲੈਬ ਅਤੇ 2 ਪ੍ਰਾਈਵੇਟ ਲੈਬ ਦੇ ਹਨ। ਸ਼ਨਿਚਰਵਾਰ ਨੂੰ ਵੀ ਜਲੰਧਰ ਵਿੱਚ 54 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸਨ। ਹੁਣ ਜਲੰਧਰ ਵਿੱਚ ਕੁੱਲ ਮਿਲਾ ਕੇ ਕੋਰੋਨਾ ਨਾਲ ਪੀੜਤ ਮਰੀਜ਼ਾਂ ਦਾ ਅੰਕੜਾ 900 ਹੋ ਗਿਆ ਹੈ।