ਕਰਫਿਊ ਨਿਯਮਾਂ ਦੀ ਉਲੰਘਣਾ, ਲੁਧਿਆਣਾ ਪੁਲਿਸ ਨੇ 93 ਮਾਮਲੇ ਕੀਤੇ ਦਰਜ - curfew violators in ludhiana
ਲੁਧਿਆਣਾ 'ਚ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਲੁਧਿਆਣਾ ਪੁਲਿਸ ਨੇ ਸਖ਼ਤੀ ਵਰਤਦਿਆਂ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡੀਸੀ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੁਣ ਤਕ 93 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੁਲਿਸ ਵੱਲੋਂ ਬਣਾਈਆਂ ਗਈਆਂ ਓਪਨ ਜੇਲ੍ਹਾਂ 'ਚ ਬੰਦ ਕੀਤਾ ਗਿਆ ਹੈ।