7 ਸਾਲਾ ਨਬਾਲਗ ਬੱਚੀ ਨਾਲ ਰਿਸ਼ਤੇਦਾਰ ਨੇ ਕੀਤਾ ਜਬਰ ਜਨਾਹ - ਅੰਮ੍ਰਿਤਸਰ
ਅੰਮ੍ਰਿਤਸਰ:ਸ਼ਹਿਰ 'ਚ ਇੱਕ 7 ਸਾਲਾ ਬੱਚੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਦੱਸਦੇ ਹੋਏ ਗੇਟ ਹਕੀਮਾਂ ਥਾਣੇ ਦੇ ਪੁਲਿਸ ਅਧਿਕਾਰੀ ਰਣਜੀਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਕੋਲ ਇੱਕ ਬੱਚੀ ਨਾਲ ਜਬਰ ਜਨਾਹ ਦੀ ਸ਼ਿਕਾਇਤ ਆਈ ਸੀ। ਜਾਣਕਾਰੀ ਮੁਤਾਬਕ ਪੀੜਤਾ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਮਾਂ ਵੀ ਉਸ ਨੂੰ ਛੱਡ ਕੇ ਜਾ ਚੁੱਕੀ ਹੈ। ਜਿਸ ਦੇ ਚਲਦੇ ਪੀੜਤਾ ਆਪਣੀ ਦਾਦੀ ਨਾਲ ਇੱਕਲੀ ਰਹਿੰਦੀ ਹੈ। ਪੀੜਤਾ ਦੇ ਪਰਿਵਾਰਕ ਮੈਂਬਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ।ਮੈਡੀਕਲ 'ਚ ਨਬਾਲਗ ਨਾਲ ਜਬਰ-ਜਨਾਹ ਦੀ ਪੁਸ਼ਟੀ ਹੋਈ ਹੈ। ਬੱਚੀ ਨਾਲ ਉਸ ਦੇ ਹੀ ਇੱਕ 20 ਸਾਲਾ ਰਿਸ਼ਤੇਦਾਰ ਨੇ ਜਬਰ ਜਨਾਹ ਕੀਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਉਸ ਖਿਲਾਫ 5 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਮੁਲਜ਼ਮ ਵਿਰੁੱਧ ਪਾਸਕੋ ਐਕਟ ਤਹਿਤ ਕਾਨੂੰਨੀ ਕਾਰਵਾਈ ਕਰ ਰਹੀ ਹੈ।