ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਹੋਵੇਗਾ ਵੱਡਾ ਸਮਾਗਮ - ਬੀਬੀ ਜਗੀਰ ਕੌਰ - ਪ੍ਰੈੱਸ ਕਾਨਫਰੰਸ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐੱਸਜੀਪੀਸੀ ਮੁੱਖ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ 'ਚ ਇੱਕ ਵੱਡਾ ਸਮਾਗਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਐੱਸਜੀਪੀਸੀ ਦੇ 100 ਸਾਲਾ ਸ਼ਤਾਬਦੀ ਦੇ ਲੈ ਕੇ ਵੀ 09 ਨਵੰਬਰ ਨੂੰ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਕਿ ਸਾਰੇ ਕਾਲਜਾਂ ਦੇ ਵਿਦਿਆਰਥੀ ਬੁਲਾਏ ਜਾਣਗੇ ਅਤੇ ਉਸ ਦਿਨ ਪ੍ਰਚਾਰ ਅਤੇ ਕੀਰਤਨ ਵੀ ਕਾਲਜਾਂ ਦੇ ਵਿਦਿਆਰਥੀ ਹੀ ਕਰਨਗੇ। ਉਨ੍ਹਾਂ ਦੱਸਿਆ ਕਿ 17 ਨਵੰਬਰ ਨੂੰ ਐਸਜੀਪੀਸੀ ਵੱਲੋਂ ਖਾਲਸਾਈ ਖੇਡਾਂ ਵੀ ਕਰਵਾਈਆਂ ਜਾਣਗੀਆਂ।