ਕੇਂਦਰ ਖਿਲਾਫ਼ ਸਿੱਧੇ ਹੋਏ ਕਿਸਾਨ, ਦਿੱਤੀ ਵੱਡੀ ਚਿਤਾਵਨੀ - ਰਾਸ਼ਟਰਪਤੀ
ਗੁਰਦਾਸਪੁਰ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਾਨੂੰਨ ਰੱਦ (Repeal the law) ਕਰਵਾਉਣ ਦੀ ਮੰਗ ਨੂੰ ਲੈਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ (Central Government) ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਕਿਸਾਨਾਂ ਦੇ ਵੱਲੋਂ ਕੇਂਦਰ ਖਿਲਾਫ਼ ਦੇਸ਼ ਭਰ ਦੇ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਦੇ ਨਾਮ ਸੂਬੇ ਦੇ ਗਵਰਨਰਾਂ ਨੂੰ ਮੰਗ ਪੱਤਰ ਦਿੱਤੇ ਤਾਂ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਇਸ ਦੇ ਚੱਲਦੇ ਹੀ ਕਿਸਾਨਾਂ ਵੱਲੋਂ ਗੁਰਦਾਸਪੁਰ ਦੇ ਵਿੱਚ ਵੀ ਕੇਂਦਰ ਖਿਲਾਫ਼ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾਨ ਨਾਅਰੇਬਾਜੀ ਕੀਤੀ। ਕਿਸਾਨਾਂ ਨੇ ਕੇਂਦਰ ਨੂੰ ਚਿਤਾਵਨੀ ਵੀ ਦਿੱਤੀ ਹੈ।