ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ - ਕੈਂਡਲ ਮਾਰਚ
ਜਲੰਧਰ:ਇੱਥੋਂ ਦੇ ਕਸਬਾ ਫਿਲੌਰ ਵਿਖੇ ਅੱਜ ਸ਼ਾਮ ਨੂੰ ਸੂਫੀਆਨਾ ਪ੍ਰਬੰਧਕ ਕਮੇਟੀ ਪੰਜਾਬ ਵੱਲੋਂ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਮੇਟੀ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਵੀ ਲੋੜ ਪਵੇਗੀ ਉਨ੍ਹਾਂ ਦੀ ਸੂਫ਼ੀਆਨਾ ਪ੍ਰਬੰਧਕ ਕਮੇਟੀ ਦਰਗਾਹ ਹਰ ਵਕਤ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਉਹ ਹਰ ਸੰਭਵ ਕਿਸਾਨਾਂ ਦੀ ਸਹਾਇਤਾ ਕਰਨ ਲਈ ਤਿਆਰ ਹੈ।