ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ - ਕਿਸਾਨ ਸੰਘਰਸ਼
ਫ਼ਰੀਦਕੋਟ: ਕਿਸਾਨ ਜਥੇਬੰਦੀਆਂ ਦੇ ਆਦੇਸ਼ਾਂ ਅਨੁਸਾਰ ਅੱਜ ਪਿੰਡ ਪੱਧਰ 'ਤੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸੇ ਦੇ ਚਲਦੇ ਫ਼ਰੀਦਕੋਟ ਸ਼ਹਿਰ 'ਚ ਵੀ ਵੱਖ ਵੱਖ ਜਥੇਬੰਦੀਆਂ ਵੱਲੋਂ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਹਿਰ ਅੰਦਰ ਕੈਂਡਲ ਮਾਰਚ ਕੱਢਿਆ ਗਿਆ ਅਤੇ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਲੀਡਰਸ਼ਿਪ ਦੇ ਹੁਕਮਾਂ 'ਤੇ ਕਿਸਾਨ ਸੰਘਰਸ਼ ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਹ ਸਰਕਾਰ ਦਾ ਖਹਿੜਾ ਨਹੀਂ ਛੱਡਣਗੇ।